ਪੰਜਾਬ ਵਿਚ ਅਗਲੇ 3 ਦਿਨ ਪਵੇਗਾ ਭਾਰੀ ਮੀਂਹ

ਪੰਜਾਬ ਵਿਚ ਅਗਲੇ 3 ਦਿਨ ਪਵੇਗਾ ਭਾਰੀ ਮੀਂਹ

ਅੰਮ੍ਰਿਤਸਰ-ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਵਾਰ ਹਿਮਾਚਲ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਦਸ ਦਿਨਾਂ ਵਿਚ ਮੀਂਹ ਘੱਟ ਪਿਆ ਸੀ, ਪਰ ਇਸ ਹਫ਼ਤੇ ਤਿੰਨ ਦਿਨ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਮੌਸਮ ਕੇਂਦਰ ਅਨੁਸਾਰ ਕੱਲ੍ਹ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਤਾਪਮਾਨ ਵਿੱਚ ਔਸਤਨ 1.2 ਡਿਗਰੀ ਸੈਲਸੀਅਸ ਦਾ ਥੋੜ੍ਹਾ ਵਾਧਾ ਹੋਇਆ ਹੈ। ਫਿਰ ਵੀ ਤਾਪਮਾਨ ਆਮ ਦੇ ਆਸ-ਪਾਸ ਹੈ। ਸਭ ਤੋਂ ਵੱਧ ਤਾਪਮਾਨ ਫ਼ਰੀਦਕੋਟ ਵਿੱਚ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ 35 ਡਿਗਰੀ ਦੇ ਆਸ-ਪਾਸ ਰਿਹਾ। ਲੁਧਿਆਣਾ ਵਿੱਚ 34.2 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 35.5 ਡਿਗਰੀ ਸੈਲਸੀਅਸ ਅਤੇ ਅੰਮ੍ਰਿਤਸਰ ਵਿੱਚ 34.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 0.5 ਮਿਲੀਮੀਟਰ ਅਤੇ ਪਟਿਆਲਾ ਵਿੱਚ 0.4 ਮਿਲੀਮੀਟਰ ਮੀਂਹ ਪਿਆ।ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ 11 ਅਗਸਤ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹੇਗਾ। ਇਸ ਦੇ ਨਾਲ ਹੀ 12 ਅਤੇ 13 ਅਗਸਤ ਨੂੰ ਪੂਰੇ ਪੰਜਾਬ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਜਿਸ ਤੋਂ ਬਾਅਦ, ਇਨ੍ਹਾਂ ਜ਼ਿਲ੍ਹਿਆਂ ਵਿੱਚ 14-15 ਅਗਸਤ ਨੂੰ ਫਿਰ ਤੋਂ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।