ਪੰਜਾਬ ਵਿਚ ਕਈ ਇਲਾਕਿਆਂ ਵਿਚ ਪਵੇਗਾ ਮੀਂਹ

ਪੰਜਾਬ ਵਿਚ ਕਈ ਇਲਾਕਿਆਂ ਵਿਚ ਪਵੇਗਾ ਮੀਂਹ

ਅੰਮ੍ਰਿਤਸਰ-ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵੀ ਮੀਂਹ ਪਵੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ  ਪਟਿਆਲਾ, ਅੰਮ੍ਰਿਤਸਰ, ਗੁਰਦਾਸਪੁਰ ਲਈ ਅਲਰਟ ਜਾਰੀ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਕਈ ਥਾਵਾਂ ਤੇ ਠੰਢੀਆਂ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਬੀਤੇ ਦਿਨ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ਤੋਂ ਬਾਅਦ ਵੀ ਸੂਬੇ ਦੇ ਤਾਪਮਾਨ ਵਿੱਚ ਵਾਧਾ ਦੇਖਿਆ ਗਿਆ ਹੈ।

ਬੁੱਧਵਾਰ ਨੂੰ, ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਫਿਰ ਵੀ ਰਾਜ ਦਾ ਔਸਤ ਤਾਪਮਾਨ ਆਮ ਨਾਲੋਂ 2.4 ਡਿਗਰੀ ਸੈਲਸੀਅਸ ਘੱਟ ਰਿਹਾ। ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਦੀ ਰਿਪੋਰਟ ਅਨੁਸਾਰ, ਰਾਜ ਦਾ ਸਭ ਤੋਂ ਵੱਧ ਤਾਪਮਾਨ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ 35.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਜਦੋਂ ਕਿ ਅੰਮ੍ਰਿਤਸਰ ਵਿੱਚ ਬੁੱਧਵਾਰ ਸਵੇਰੇ 8.30 ਵਜੇ ਤੱਕ 15 ਮਿਲੀਮੀਟਰ ਅਤੇ ਸ਼ਾਮ 5.30 ਵਜੇ ਤੱਕ 1 ਮਿਲੀਮੀਟਰ ਮੀਂਹ ਪਿਆ। ਇਸੇ ਤਰ੍ਹਾਂ, ਪਿਛਲੇ 24 ਘੰਟਿਆਂ ਵਿੱਚ ਪਟਿਆਲਾ ਵਿੱਚ 32.3 ਮਿਲੀਮੀਟਰ, ਬਠਿੰਡਾ ਵਿੱਚ 115 ਮਿਲੀਮੀਟਰ, ਗੁਰਦਾਸਪੁਰ ਵਿੱਚ 57.2 ਮਿਲੀਮੀਟਰ ਅਤੇ ਪਠਾਨਕੋਟ ਵਿੱਚ 27 ਮਿਲੀਮੀਟਰ ਮੀਂਹ ਪਿਆ।