ਪੰਜਾਬ ਵਿੱਚ ਅੱਜ 16 ਜ਼ਿਲ੍ਹਿਆਂ ਵਿੱਚ ਮੀਂਹ ਤੇ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ 

ਪੰਜਾਬ ਵਿੱਚ ਅੱਜ 16 ਜ਼ਿਲ੍ਹਿਆਂ ਵਿੱਚ ਮੀਂਹ ਤੇ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ 

ਚੰਡੀਗੜ੍ਹ-ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਪਿਛਲੇ ਕੁਝ ਦਿਨਾਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੌਸਮ ਵਿੱਚ ਬਦਲਾਅ ਦੇ ਨਾਲ, ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.1 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। 2 ਜੂਨ 2025 ਨੂੰ, ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 42.7 ਡਿਗਰੀ ਸੈਲਸੀਅਸ ਸੀ। ਅੱਜ ਵੀ ਸੂਬੇ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 36 ਤੋਂ 38 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਤੇ ਆਰੇਂਜ ਅਲਰਟ ਜਾਰੀ ਕੀਤੇ ਗਏ ਹਨ। ਇਸ ਦੌਰਾਨ ਮੀਂਹ ਪਵੇਗਾ, ਨਾਲ ਹੀ ਤੇਜ਼ ਹਵਾਵਾਂ ਅਤੇ ਧੂੜ ਭਰੀਆਂ ਹਨੇਰੀਆਂ ਵੀ ਆ ਸਕਦੀਆਂ ਹਨ। ਇਸ ਦੇ ਨਾਲ ਹੀ 2 ਜੂਨ ਨੂੰ ਨੌਤਪਾ ਦੇ 9 ਦਿਨ ਪੂਰੇ ਹੋ ਗਏ ਹਨ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ, ਸੋਮਵਾਰ ਨੂੰ ਤਾਪਮਾਨ ਔਸਤਨ 1.3 ਡਿਗਰੀ ਘੱਟ ਗਿਆ। ਆਉਣ ਵਾਲੇ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅੱਜ ਪੰਜਾਬ ਦੇ ਚਾਰ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫ਼?ਰੋਜ਼ਪੁਰ, ਫ਼ਰੀਦਕੋਟ, ਮੋਗਾ, ਬਰਨਾਲਾ, ਸੰਗਰੂਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਮੋਹਾਲੀ, ਰੂਪਨਗਰ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਅਤੇ ਹਨੇਰੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।