ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਅੱਜ
ਮਾਨਸਾ-ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ 29 ਮਈ, 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਅੱਜ ਉਹਨਾਂ ਦੀ ਤੀਜੀ ਬਰਸੀ ਹੈ। ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਮੌਕੇ ਮਾਂ ਚਰਨ ਕੌਰ ਨੇ ਭਾਵੁਕ ਪੋਸਟ ਪਾ ਕੇ ਆਪਣੇ ਪੁੱਤਰ ਨੂੰ ਯਾਦ ਕੀਤਾ ਅਤੇ ਇਨਸਾਫ ਲਈ ਅਜੇ ਤੱਕ ਹੱਥ ਖਾਲੀ ਦੀ ਗੱਲ ਕਰਦੇ ਹੋਏ ਪੋਸਟ ਪਾਈ ਹੈ। ਇਸ ਪੋਸਟ ਉੱਤੇ ਫੈਨਜ਼ ਕਮੈਂਟ ਕਰਕੇ ਸਿੱਧੂ ਨੂੰ ਯਾਦ ਕਰ ਰਹੇ ਨੇ ਤੇ ਸ਼ਰਧਾ ਦੇ ਫੁੱਲ ਭੇਂਟ ਕਰ ਰਹੇ ਹਨ। ਜ਼ਿਕਰਯੋਗ ਹੈ ਸਿੱਧੂ ਦੇ ਜਾਣ ਬਾਅਦ ਵੀ ਉਹ ਆਪਣੀਆਂ ਲਿਖਤਾਂ ਤੇ ਬੋਲਾਂ ਰਾਹੀਂ ਅੱਜ ਵੀ ਆਪਣੇ ਚਾਹੁਣ ਵਾਲਿਆਂ ਦੇ ਅੰਦਰ ਜ਼ਿੰਦਾ ਹਨ। ਬਿਰਸੀ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਰਾਜਨੀਤੀ ਵਿੱਚ ਆਉਣ ਅਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਇਹ ਚੋਣ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਲੜਣਗੇ। ਉਨ੍ਹਾਂ ਕਿਹਾ ਹੈ ਕਿ ਅੱਜ ਸੰਵਿਧਾਨ ਨੂੰ ਬਚਾਉਣ ਦੀ ਲੋੜ ਹੈ ਕਿਉਂਕਿ ਦੇਸ਼ ਭਰ ’ਚ ਦਿਨ-ਦਿਹਾੜੇ ਕਤਲ ਹੋ ਰਹੇ ਹਨ। ਉਨ੍ਹਾਂ ਦੇ ਪੁੱਤਰ ਸ਼ੁਭਦੀਪ ਸਿੰਘ ਦਾ ਵੀ ਦਿਨ-ਦਿਹਾੜੇ ਕਤਲ ਹੋ ਗਿਆ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਤੇ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਚੋਣ ਲੜਾਂਗਾ।
















