ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਅਦਾਲਤ ਦੇ ਬਾਹਰ ਪਹੁੰਚ ਔਰਤਾਂ ਨੇ ਕੀਤਾ ਪ੍ਰਦਰਸ਼ਨ

ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਅਦਾਲਤ ਦੇ ਬਾਹਰ ਪਹੁੰਚ ਔਰਤਾਂ ਨੇ ਕੀਤਾ ਪ੍ਰਦਰਸ਼ਨ

ਸ੍ਰੀ ਅੰਮ੍ਰਿਤਸਰ-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਤੋਂ ਬਾਅਦ ਅੱਜ ਉਹਨਾਂ ਦੀ ਪੇਸ਼ੀ ਮੌਕੇ ਅਦਾਲਤ ਦੇ ਬਾਹਰ ਔਰਤਾਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਔਰਤਾਂ ਨੇ ਕਿਹਾ ਕਿ  ਅਕਾਲੀਆਂ ਦੇ ਰਾਜ ਤੋਂ ਚੱਲ ਹੀ ਨਸ਼ਾ ਰਿਹਾ ਹੈ। ਨਸ਼ੇ ਦੇ ਸੌਦਾਗਰ ਸਾਡੇ ਪਰਿਵਾਰਾਂ ਦੇ ਪਰਿਵਾਰ ਖਾ ਗਏ ਹਨ। ਔਰਤਾਂ ਨੇ ਪੰਜਾਬ ਸਰਕਾਰ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਔਰਤਾਂ ਨੇ ਕਿਹਾ ਕਿ  ਮਾਨ ਸਰਕਾਰ ਆਉਣ ’ਤੇ ਸਾਨੂੰ ਹੌਸਲਾ ਹੋਇਆ ਹੈ ਕਿ ਸਾਡੇ ਪਰਿਵਾਰ ਹੁਣ ਨਸ਼ੇ ਦੀ ਦਲਦਲ ’ਚ ਨਿਕਲ ਜਾਣਗੇ।   ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਵਿਜੀਲੈਂਸ ਨੂੰ ਮਜੀਠੀਆ ਦਾ 7 ਦਿਨਾਂ ਦਾ ਰਿਮਾਂਡ ਦਿੱਤਾ ਹੈ। 2 ਜੁਲਾਈ ਨੂੰ ਮੁੜ ਪੇਸ਼ੀ ਹੋਵੇਗੀ।