ਬੈਰਕ ਬਦਲਣ ਦੇ ਮਾਮਲੇ ਵਿੱਚ  ਬਿਕਰਮ ਮਜੀਠੀਆ ਦੀ ਅਦਾਲਤ ਵਿੱਚ ਮਾਮਲੇ ਦੀ ਸੁਣਵਾਈ 22 ਨੂੰ

ਬੈਰਕ ਬਦਲਣ ਦੇ ਮਾਮਲੇ ਵਿੱਚ  ਬਿਕਰਮ ਮਜੀਠੀਆ ਦੀ ਅਦਾਲਤ ਵਿੱਚ ਮਾਮਲੇ ਦੀ ਸੁਣਵਾਈ 22 ਨੂੰ

ਚੰਡੀਗੜ੍ਹ-ਸੀਨੀਅਰ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਨਵੀਂ ਨਾਭਾ ਜੇਲ੍ਹ ’ਚ ਆਪਣੀ ਬੈਰਕ ਬਦਲਣ ਲਈ ਮੋਹਾਲੀ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਇਸ ਮਾਮਲੇ ਦੀ ਸੁਣਵਾਈ ਅੱਜ ਅਦਾਲਤ ਵਿੱਚ ਹੋਈ। ਪਰ ਸਰਕਾਰ ਨੇ ਕੋਈ ਜਵਾਬ ਦਾਇਰ ਨਹੀਂ ਕੀਤਾ। ਜਾਣਕਾਰੀ ਮੁਤਾਬਕ ਹੁਣ ਇਸ ਮਾਮਲੇ ਦੀ ਸੁਣਵਾਈ 22 ਜੁਲਾਈ ਨੂੰ ਹੋਵੇਗੀ। ਇਸ ਦਿਨ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਵੀ ਪੈਂਡਿੰਗ ਹੈ। ਹਾਲਾਂਕਿ, ਪੰਜਾਬ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਮਜੀਠੀਆ ਜੇਲ੍ਹ ਵਿੱਚ ਸਿਰਹਾਣਾ ਮੰਗ ਰਿਹਾ ਹੈ, ਉਨ੍ਹਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾਵੇਗੀ। ਉਹ ਆਮ ਕੈਦੀਆਂ ਵਾਂਗ ਰਹਿਣਗੇ। ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ  ਗ੍ਰਿਫ਼ਤਾਰ ਕੀਤਾ ਗਿਆ ਹੈ।