ਭਾਰਤ-ਪਾਕਿ ਵਿਚਕਾਰ ਜੰਗਬੰਦੀ ਹੋਣ ਤੋਂ ਬਾਅਦ ਪੰਜਾਬ ਵਿੱਚ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਹੋਈਆਂ ਤਬਦੀਲੀਆਂ
ਚੰਡੀਗੜ੍ਹ੍ਹ-ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਕਾਰਨ ਪੰਜਾਬ ਵਿੱਚ ਵਿਦਿਅਕ ਅਦਾਰਿਆਂ ਨੇ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਸੀ ਪਰ ਦੋਵਾਂ ਵਿਚਕਾਰ ਜੰਗਬੰਦੀ ਹੋਣ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ 10 ਮਈ ਦੇ ਨੋਟਿਸ ਵਿੱਚ ਸੋਧ ਕਰਕੇ ਸਮੈਸਟਰ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। ਜਾਣਕਾਰੀ ਮੁਤਾਬਕ ਹੁਣ ਇਹ ਪ੍ਰੀਖਿਆਵਾਂ 13 ਅਤੇ 14 ਮਈ ਦੀ ਬਜਾਏ 15 ਮਈ ਤੋਂ ਸ਼ੁਰੂ ਹੋਣਗੀਆਂ। ਇਸ ਦੇ ਨਾਲ ਹੀ, PUCET ਪ੍ਰਵੇਸ਼ ਪ੍ਰੀਖਿਆ 12 ਮਈ ਨੂੰ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਹੋਵੇਗੀ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਪ੍ਰੀਖਿਆ ਕੰਟਰੋਲਰ ਨੇ ਇੱਕ ਨੋਟਿਸ ਜਾਰੀ ਕਰਕੇ ਦੱਸਿਆ ਕਿ ਪਹਿਲਾਂ ਇਹ ਪ੍ਰੀਖਿਆ 11 ਮਈ ਨੂੰ ਹੋਣੀ ਸੀ, ਪਰ ਦੋਵਾਂ ਦੇਸ਼ਾਂ ਵਿਚਕਾਰ ਵਧਦੇ ਤਣਾਅ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਕੀਤਾ ਸੀ। ਦੱਸ ਦਈਏ ਕਿ ਹਰ ਸਾਲ ਚੰਡੀਗੜ੍ਹ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ 18,000 ਤੋਂ ਵੱਧ ਵਿਦਿਆਰਥੀ ਇਸ ਪ੍ਰੀਖਿਆ ਵਿੱਚ ਹਿੱਸਾ ਲੈਂਦੇ ਹਨ। ਬਾਕੀ ਪ੍ਰੀਖਿਆ ਦਾ ਸਮਾਂ-ਸਾਰਣੀ 14 ਮਈ ਸ਼ਾਮ ਤੱਕ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ’ਤੇ ਜਾਰੀ ਕੀਤੀ ਜਾਵੇਗੀ।
















