ਭਾਰਤ ਵਿੱਚ ਅੱਤਵਾਦ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

Terrorism will be dealt with sternly in India: Prime Minister Narendra Modi

ਭਾਰਤ ਵਿੱਚ ਅੱਤਵਾਦ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਪੱਸ਼ਟ ਕੀਤਾ ਕਿ ਭਾਰਤ ਵਿੱਚ ਅੱਤਵਾਦ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਜੋ ਵੀ ਇਸ ਦੀਆਂ ਔਰਤਾਂ ਦੇ ਸਿੰਦੂਰ ਨੂੰ ਮਿਟਾਉਣ ਦੀ ਕੋਸ਼ਿਸ਼ ਕਰੇਗਾ, ਉਸਨੂੰ ਖਤਮ ਕਰ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਪਾਕਿਸਤਾਨ ਦੇ ਲੋਕਾਂ ਨੂੰ ਚੇਤਾਵਨੀ ਦਿੱਤੀ ਕਿ ਜਾਂ ਤਾਂ ਅੱਗੇ ਆ ਕੇ ਇਸ ਖਤਰੇ ਨੂੰ ਖਤਮ ਕਰਨ ਜਾਂ ਫੌਜ ਦੇ ਗੁੱਸੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਗੁਜਰਾਤ ਦੇ ਦਾਹੋਦ ਅਤੇ ਭੁਜ ਵਿੱਚ ਜਨਤਕ ਰੈਲੀਆਂ ਦੌਰਾਨ ਕਿਹਾ ਕਿ ਪਾਕਿਸਤਾਨ ਦੇ ਲੋਕਾਂ ਨੂੰ ਸਮਝਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਸਰਕਾਰ ਅਤੇ ਫੌਜ ਆਪਣੇ ਫਾਇਦੇ ਲਈ ਅੱਤਵਾਦ ਨੂੰ ਭੜਕਾ ਰਹੀ ਹੈ। “ਅੱਤਵਾਦ ਤੁਹਾਡੀ (ਪਾਕਿਸਤਾਨ) ਸਰਕਾਰ ਅਤੇ ਫੌਜ ਲਈ ਪੈਸਾ ਕਮਾਉਣ ਦਾ ਇੱਕ ਤਰੀਕਾ ਹੈ। ਪਾਕਿਸਤਾਨ ਦੇ ਲੋਕਾਂ ਨੂੰ ਅੱਗੇ ਵਧਣਾ ਚਾਹੀਦਾ ਹੈ ਅਤੇ ਅੱਤਵਾਦ ਨੂੰ ਖਤਮ ਕਰਨਾ ਚਾਹੀਦਾ ਹੈ। ਸੁਖ ਚੈਨ ਕੀ ਜ਼ਿੰਦਗੀ ਜੀਓ, ਰੋਟੀ ਖਾਓ। ਵਰਨਾ ਮੇਰੀ ਗੋਲੀ ਤੋਂ ਹੈ ਹੀ। ਦਾਹੋਦ ਵਿਖੇ ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ: “ਜਿਹੜੇ ਔਰਤਾਂ ਦਾ ਸਿੰਦੂਰ ਮਿਟਾਉਣ ਦੀ ਕੋਸ਼ਿਸ਼ ਕਰਦੇ ਹਨ, ਉਨ੍ਹਾਂ ਦਾ ਸਫਾਇਆ ਕਰ ਦਿੱਤਾ ਜਾਵੇਗਾ।”  ਪ੍ਰਧਾਨ ਮੰਤਰੀ ਨੇ ਹਥਿਆਰਬੰਦ ਬਲਾਂ ਦੀ ਅਨੁਸ਼ਾਸਨ ਅਤੇ ਬਹਾਦਰੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ: “ਦਾਹੋਦ ਦੀ ਪਵਿੱਤਰ ਧਰਤੀ ਤੋਂ, ਮੈਂ ਆਪਣੇ ਸੈਨਿਕਾਂ ਦੀ ਬਹਾਦਰੀ ਨੂੰ ਨਮਨ ਕਰਦਾ ਹਾਂ।”  ਉਨ੍ਹਾਂ ਨੇ ਖੇਤਰੀ ਸੁਰੱਖਿਆ ਅਤੇ ਵਿਕਾਸ ਦੇ ਮਾਮਲੇ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਇੱਕ ਤਿੱਖਾ ਅੰਤਰ ਦਰਸਾਇਆ। “ਵੰਡ ਦੇ ਸਦਮੇ ਤੋਂ ਪੈਦਾ ਹੋਇਆ ਉਹ ਦੇਸ਼ ਦੁਸ਼ਮਣੀ ਵਿੱਚ ਨਿਵੇਸ਼ ਕਰਨਾ ਜਾਰੀ ਰੱਖਦਾ ਹੈ। ਪਰ ਭਾਰਤ ਵਿਕਾਸ ਨੂੰ ਚੁਣਦਾ ਹੈ - ਅਸੀਂ ਗਰੀਬੀ ਨੂੰ ਹਰਾ ਰਹੇ ਹਾਂ, ਬੁਨਿਆਦੀ ਢਾਂਚਾ ਬਣਾ ਰਹੇ ਹਾਂ ਅਤੇ ਤਕਨਾਲੋਜੀ ਨੂੰ ਅੱਗੇ ਵਧਾ ਰਹੇ ਹਾਂ ।