ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

ਚੰਡੀਗੜ੍ਹ-ਅੱਜ ਇਥੇ ਕਿਸਾਨ ਭਵਨ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਸੈਂਟਰਾਂ, ‘ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ’, ਮਿਸ਼ਨ ਵਾਤਸਲੱਯਾ ਤਹਿਤ ਚਲ ਰਹੀ ਬਾਲ ਭਿੱਖਿਆ ਮੁਕਤੀ ਮੁਹਿੰਮ, ਪੋਸ਼ਣ ਟਰੈਕਰ ਕੰਮ, ਪ੍ਰਧਾਨ ਮੰਤਰੀ ਮਾਤਰੂ ਵੰਧਨਾ ਯੋਜਨਾ ਸਕੀਮ, ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਅਤੇ ਮਗਨਰੇਗਾ ਹੇਠ ਆਂਗਨਵਾੜੀ ਬਿਲਡਿੰਗਾਂ ਦੀ ਉਸਾਰੀ ਸੰਬੰਧੀ, ਟਾਇਲਟਾਂ ਦੀ ਉਸਾਰੀ ਸਬੰਧੀ ਵੱਖ-ਵੱਖ ਮੁੱਦਿਆਂ ਉੱਤੇ ਵਿਸਥਾਰਪੂਰਵਕ ਵਿਚਾਰ- ਚਰਚਾ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਰਹਿੰਦੇ ਆਂਗਨਵਾੜੀ ਸੈਂਟਰਾਂ ਅਤੇ ਟਾਇਲਟਾਂ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ। ਜਾਣਕਾਰੀ ਮੁਤਾਬਕ ਇਸ ਮੌਕੇ ਉਹਨਾਂ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ ਗਰੀਬ, ਬਜ਼ੁਰਗ ਅਤੇ ਨਾਰੀ ਵਰਗ ਦੀ ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਉੱਤੇ ਨਿਰਭਰ ਕਰਦੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ। ਡਾ. ਬਲਜੀਤ ਕੌਰ ਨੇ ਆਦੇਸ਼ ਦਿੱਤੇ ਕਿ ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਕਰਨਾ ਹਰ ਜ਼ਿਲ੍ਹਾ ਅਧਿਕਾਰੀ ਦੀ ਜ਼ਿੰਮੇਵਾਰੀ ਹੈ। ਜਿਹੜੇ ਆਂਗਨਵਾੜੀ ਸੈਂਟਰ ਨਿਯਮਤ ਤੌਰ ’ਤੇ ਨਾ ਖੁੱਲ ਰਹੇ ਹੋਣ, ਉਨ੍ਹਾਂ ਉੱਤੇ ਤੁਰੰਤ ਕਾਰਵਾਈ ਹੋਵੇ। ਉਨ੍ਹਾਂ ਨੇ ਪੋਸ਼ਣ ਟMਰੈਕਰ ਐਪ ਦੇ ਅਧੂਰੇ ਕੰਮ ਨੂੰ ਤੁਰੰਤ ਪੂਰਾ ਕਰਕੇ ਲਾਗੂ ਕਰਨ ਅਤੇ ਆਂਗਨਵਾੜੀ ਸੈਂਟਰਾਂ ਦੀ ਅਪਗ੍ਰੇਡੇਸ਼ਨ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।  ਡਾ. ਬਲਜੀਤ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ, ਬਜ਼ੁਰਗ ਸੰਭਾਲ ਅਤੇ ਬਾਲ ਵਿਕਾਸ ਲਈ ਵਚਨਬੱਧ  ਹੈ। ਉਨ੍ਹਾਂ ਨੇ ਕਿਹਾ ਕਿ ਇਹ ਯਤਨ ਰੰਗਲਾਂ ਪੰਜਾਬ ਦੇ ਸੁਪਨੇ ਨੂੰ ਹਕੀਕਤ ਬਣਾਉਣ ਵੱਲ ਇੱਕ ਵਧੀਆ ਕਦਮ ਹੋਵੇਗਾ। ਇਸ ਮੀਟਿੰਗ ਵਿੱਚ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਰਾਜੀ.ਪੀ. ਸ਼੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ, ਵਧੀਕ ਸਕੱਤਰ ਵਿੱਮੀ ਭੁੱਲਰ, ਸਯੁੰਕਤ ਸਕੱਤਰ ਆਨੰਦ ਸਾਗਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।