ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾਉਣ ਵਾਲੇ ਸਿੱਖ ਨੌਜਵਾਨ ਨੇ ਪੁਲਿਸ ਹਿਰਾਸਤ ਵਿੱਚ ਤਸ਼ੱਦਦ ਦੇ ਲਾਏ ਦੋਸ਼

A 37-year-old Sikh man from Sangrur, Mohan Jeet Singh, has alleged that he was subjected to torture in police custody after being arrested for showing a black flag and raising slogans during Punjab Chief Minister Bhagwant Mann’s public meeting in Sheron village on September 2. Singh reportedly questioned the government’s claims regarding its campaign against drugs.

ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾਉਣ ਵਾਲੇ ਸਿੱਖ ਨੌਜਵਾਨ ਨੇ ਪੁਲਿਸ ਹਿਰਾਸਤ ਵਿੱਚ ਤਸ਼ੱਦਦ ਦੇ ਲਾਏ ਦੋਸ਼

ਪਟਿਆਲਾ-ਸੰਗਰੂਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਪ੍ਰੋਗਰਾਮ ਦੌਰਾਨ ਕਾਲਾ ਝੰਡਾ ਦਿਖਾਉਣ ਅਤੇ ਨਾਅਰੇਬਾਜ਼ੀ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ 37 ਸਾਲਾ ਵਿਅਕਤੀ ਨੇ ਪੁਲਿਸ ਹਿਰਾਸਤ ਵਿੱਚ ਕਥਿਤ ਤੌਰ ’ਤੇ ਬੇਰਹਿਮੀ ਨਾਲ ਤਸ਼ੱਦਦ ਕਰਨ ਦੇ ਦੋਸ਼ ਲਗਾਏ ਹਨ। ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਇਨ੍ਹਾਂ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।ਇਹ ਘਟਨਾ 2 ਸਤੰਬਰ ਨੂੰ ਸੰਗਰੂਰ ਜ਼ਿਲ੍ਹੇ ਦੇ ਸ਼ੇਰੋਂ ਪਿੰਡ ਵਿੱਚ ਹੋਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵਾਪਰੀ। ਸ਼ੇਰੋਂ ਪਿੰਡ ਸੁਨਾਮ ਵਿਧਾਨ ਸਭਾ ਹਲਕੇ ਅਧੀਨ ਆਉਂਦਾ ਹੈ।

ਰਿਪੋਰਟ ਮੁਤਾਬਕ ਪਿੰਡ ਵਾਸੀ ਮੋਹਨਜੀਤ ਸਿੰਘ ਇੱਕ ਗੁਆਂਢੀ ਦੇ ਘਰ ਦੀ ਛੱਤ ’ਤੇ ਖੜ੍ਹਾ ਹੋ ਗਿਆ ਅਤੇ ਉਸ ਨੇ ਮੁੱਖ ਮੰਤਰੀ ਵੱਲ ਕਾਲਾ ਝੰਡਾ ਦਿਖਾਇਆ। ਇਸ ਦੌਰਾਨ ਉਸ ਨੇ ਨਾਅਰੇਬਾਜ਼ੀ ਕਰਦਿਆਂ ਸਰਕਾਰ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਸਬੰਧੀ ਕੀਤੇ ਜਾ ਰਹੇ ਦਾਅਵਿਆਂ ’ਤੇ ਸਵਾਲ ਵੀ ਚੁੱਕੇ।ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਛੱਤ ਤੋਂ ਹੇਠਾਂ ਲਿਆਂਦਾ ਅਤੇ ਗ੍ਰਿਫ਼ਤਾਰ ਕਰ ਲਿਆ।ਮੋਹਨਜੀਤ ਸਿੰਘ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਪੁਲਿਸ ਹਿਰਾਸਤ ਦੌਰਾਨ ਉਸ ਨਾਲ ਬੇਰਹਿਮੀ ਨਾਲ ਤਸ਼ੱਦਦ ਕੀਤਾ ਗਿਆ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਅਜੇ ਨਹੀਂ ਹੋਈ ਹੈ।

ਸੰਗਰੂਰ ਦੇ ਸੀਨੀਅਰ ਪੁਲਿਸ ਕਪਤਾਨ ਨੇ ਮਾਮਲੇ ਵਿੱਚ ਲੱਗੇ ਤਸ਼ੱਦਦ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ।ਇਸ ਦੇ ਨਾਲ ਹੀ ਪੁਲਿਸ ਵੱਲੋਂ ਮੋਹਨਜੀਤ ਸਿੰਘ ਖ਼ਿਲਾਫ਼ ਪਹਿਲਾਂ ਦਰਜ ਮਾਮਲਿਆਂ ਦਾ ਵੀ ਹਵਾਲਾ ਦਿੱਤਾ ਗਿਆ ਹੈ। ਪੁਲਿਸ ਅਨੁਸਾਰ ਉਸ ਖ਼ਿਲਾਫ਼ ਗੰਭੀਰ ਕਿਸਮ ਦੇ ਅਪਰਾਧਾਂ ਨਾਲ ਸਬੰਧਤ 8 ਐੱਫਆਈਆਰ ਪਹਿਲਾਂ ਹੀ ਦਰਜ ਹਨ।ਪੁਲਿਸ ਨੇ ਇਹ ਵੀ ਕਿਹਾ ਹੈ ਕਿ ਮੋਹਨਜੀਤ ਸਿੰਘ ਦਾ ਨਸ਼ਿਆਂ ਸਬੰਧੀ ਟੈਸਟ ਪਾਜ਼ੇਟਿਵ ਆਇਆ ਸੀ।ਮਾਮਲੇ ਨੇ ਉਸ ਸਮੇਂ ਸਿਆਸੀ ਅਤੇ ਸਮਾਜਿਕ ਪੱਧਰ ’ਤੇ ਚਰਚਾ ਛੇੜ ਦਿੱਤੀ ਹੈ, ਜਦੋਂ ਸੂਬਾ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਲੈ ਕੇ ਲਗਾਤਾਰ ਵੱਡੇ ਦਾਅਵੇ ਕੀਤੇ ਜਾ ਰਹੇ ਹਨ।ਫਿਲਹਾਲ ਪੁਲਿਸ ਹਿਰਾਸਤ ਵਿੱਚ ਕਥਿਤ ਤਸ਼ੱਦਦ ਸਬੰਧੀ ਲੱਗੇ ਦੋਸ਼ਾਂ ਦੀ ਜਾਂਚ ਤੋਂ ਬਾਅਦ ਹੀ ਸਥਿਤੀ ਹੋਰ ਸਪੱਸ਼ਟ ਹੋਵੇਗੀ।