ਮੋਹਾਲੀ ਅਦਾਲਤ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ  

ਮੋਹਾਲੀ ਅਦਾਲਤ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ  

ਚੰਡੀਗੜ੍ਹ-ਮੋਹਾਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਜਾਣਕਾਰੀ ਮੁਤਾਬਕ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਮਜੀਠੀਆ ਨੂੰ 540 ਕਰੋੜ ਰੁਪਏ ਦੇ “ਡਰੱਗ ਮਨੀ” ਦੇ ਕਥਿਤ ਤੌਰ ’ਤੇ ਲਾਂਡਰਿੰਗ ਨਾਲ ਜੁੜੇ ਇੱਕ ਆਮਦਨ ਤੋਂ ਵੱਧ ਜਾਇਦਾਦ (ਡੀਏ) ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਸਰਕਾਰੀ ਵਕੀਲ ਫੈਰੀ ਸੋਫਤ ਨੇ ਕਿਹਾ ਕਿ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਦੋ ਆਧਾਰਾਂ ’ਤੇ ਖਾਰਜ ਕਰ ਦਿੱਤਾ ਅਤੇ ਜਾਂਚ ਚੱਲ ਰਹੀ ਹੈ। ਸੋਫਤ ਨੇ ਕਿਹਾ ਕਿ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਘੱਟੋ-ਘੱਟ 10 ਦਿਨਾਂ ਲਈ ਰੋਜ਼ਾਨਾ ਸੁਣਵਾਈ ਕੀਤੀ।  ਅਦਾਲਤ ਵਿੱਚ ਮਜੀਠੀਆ ਦੀ ਨੁਮਾਇੰਦਗੀ ਕਰਨ ਵਾਲੇ ਅਰਸ਼ਦੀਪ ਸਿੰਘ ਕਲੇਰ, ਜੋ ਅਦਾਲਤ ਵਿੱਚ ਮਜੀਠੀਆ ਦੀ ਨੁਮਾਇੰਦਗੀ ਕਰ ਰਹੇ ਸਨ ਅਤੇ ਅਕਾਲੀ ਦਲ ਦੇ ਬੁਲਾਰੇ ਵੀ ਹਨ, ਨੇ ਕਿਹਾ ਕਿ ਉਹ ਇਸ ਹੁਕਮ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇਣਗੇ। ਦੱਸ ਦਈਏ ਕਿ ਮਜੀਠੀਆ ਇਸ ਸਮੇਂ ਨਵੀਂ ਨਾਭਾ ਜੇਲ੍ਹ, ਪਟਿਆਲਾ ਵਿੱਚ ਬੰਦ ਹੈ।