ਰੱਖਿਆ ਮੰਤਰੀ ਨੇ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਕੀਤੀ ਮੀਟਿੰਗ

ਰੱਖਿਆ ਮੰਤਰੀ ਨੇ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਕੀਤੀ ਮੀਟਿੰਗ

ਨਵੀਂ ਦਿੱਲੀ-ਭਾਰਤ ਅਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨਜ਼ ਦੁਆਰਾ ਹੌਟਲਾਈਨ ’ਤੇ ਗੱਲਬਾਤ ਕਰਨ ਤੋਂ ਇੱਕ ਦਿਨ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਉੱਚ ਫੌਜੀ ਅਧਿਕਾਰੀਆਂ ਨਾਲ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਕੀਤੀ ਜਿਸ ਵਿੱਚ ਇਹ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ’ਤੇ ਜ਼ੋਰ ਦਿੱਤਾ ਗਿਆ ਕਿ ਦੋਵੇਂ ਧਿਰਾਂ ਵਿੱਚੋਂ ਇੱਕ ਵੀ ਗੋਲੀ ਨਹੀਂ ਚਲਾਉਣੀ ਚਾਹੀਦੀ ਜਾਂ ਕੋਈ ਹਮਲਾਵਰ ਜਾਂ ਦੁਸ਼ਮਣੀ ਵਾਲੀ ਕਾਰਵਾਈ ਸ਼ੁਰੂ ਨਹੀਂ ਕਰਨੀ ਚਾਹੀਦੀ।”ਹਾਲਾਂਕਿ ਦੋਵਾਂ ਫੌਜੀ ਅਧਿਕਾਰੀਆਂ ਵਿਚਕਾਰ ਹੋਈ ਇਸ ਸਹਿਮਤੀ ਤੋਂ ਕੁਝ ਘੰਟਿਆਂ ਬਾਅਦ ਜੰਮੂ ਅਤੇ ਕਸ਼ਮੀਰ ਦੇ ਸਾਂਬਾ ਦੇ ਨੇੜੇ ਅਤੇ ਨਾਲ ਹੀ ਜਲੰਧਰ ਦੇ ਸੁਰਾਨੁੱਸੀ ਗੋਲਾ ਬਾਰੂਦ ਡੰਪ ਦੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਸ਼ੱਕੀ ਡਰੋਨ ਦੇਖੇ ਗਏ। ਅਧਿਕਾਰੀਆਂ ਨੇ ਕਿਹਾ ਕਿ ਫੌਜ ਕਾਰਵਾਈ ਕਰ ਰਹੀ ਹੈ। ਇਸ ਤੋਂ ਬਿਨਾਂ ਜੰਮੂ ਅਤੇ ਕਸ਼ਮੀਰ ਦੇ ਸਾਂਬਾ ਦੇ ਨੇੜੇ ਥੋੜ੍ਹੀ ਜਿਹੀ ਗਿਣਤੀ ਵਿੱਚ ਸ਼ੱਕੀ ਡਰੋਨ ਦੇਖੇ ਜਾ ਰਹੇ ਹਨ। ਕਾਰਵਾਈ ਕੀਤੀ ਜਾ ਰਹੀ ਹੈ। ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਦੱਸ ਦਈਏ ਕਿ ਡੀਜੀਐਮਓਜ਼ ਭਾਰਤ ਦੇ ਲੈਫਟੀਨੈਂਟ ਜਨਰਲ ਰਾਜੀਵ ਘਈ ਅਤੇ ਪਾਕਿਸਤਾਨ ਦੇ ਮੇਜਰ ਜਨਰਲ ਕਾਸ਼ਿਫ ਅਬਦੁੱਲਾ ਨੇ ਸੋਮਵਾਰ ਸ਼ਾਮ 5 ਵਜੇ ਦੇ ਕਰੀਬ ਗੱਲਬਾਤ ਕੀਤੀ। ਚੱਲ ਰਹੇ ਤਣਾਅ ਦਾ ਹਵਾਲਾ ਦਿੰਦੇ ਹੋਏ, ਫੌਜ ਨੇ ਕਿਹਾ ਕਿ ਡੀਜੀਐਮਓਜ਼ ਸਹਿਮਤ ਹੋਏ ਕਿ “ਦੋਵਾਂ ਧਿਰਾਂ ਨੂੰ ਸਰਹੱਦ ਅਤੇ ਅਗਲੇ ਖੇਤਰਾਂ ਵਿੱਚ ਫੌਜਾਂ ਦੀ ਗਿਣਤੀ ਘਟਾਉਣ ਨੂੰ ਯਕੀਨੀ ਬਣਾਉਣ ਲਈ ਤੁਰੰਤ ਉਪਾਵਾਂ ’ਤੇ ਵਿਚਾਰ ਕਰਨਾ ਚਾਹੀਦਾ ਹੈ”। ਇਸ ਮੀਟਿੰਗ ਵਿੱਚ ਰੱਖਿਆ ਮੰਤਰੀ ਨਾਲ ਮੀਟਿੰਗ ਵਿੱਚ ਮੌਜੂਦ ਲੋਕਾਂ ਵਿੱਚ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ, ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਤ੍ਰਿਪਾਠੀ, ਆਈਏਐਫ ਦੇ ਵਾਈਸ ਏਅਰ ਚੀਫ਼ ਏਅਰ ਮਾਰਸ਼ਲ ਨਰਮਦੇਸ਼ਵਰ ਤਿਵਾੜੀ ਅਤੇ ਰੱਖਿਆ ਸਕੱਤਰ ਆਰ ਕੇ ਸਿੰਘ ਸ਼ਾਮਲ ਸਨ।