ਲਗਾਤਾਰ ਦੂਜੀ ਵਾਰ ਕਪਿਲ ਸ਼ਰਮਾ ਦੇ ਸਰੀ ਸਥਿਤ ਕੈਫੇ ’ਤੇ ਹੋੲਾਂੀ ਗੋਲੀਬਾਰੀ
ਸਰੀ-ਭਾਰਤ ਦੇ ਮਸ਼ਹੂਰ ਕਮੇਡੀ ਅਦਾਕਾਰ ਕਪਿਲ ਸ਼ਰਮਾ ਦੇ ਕੈਨੇਡਾ ਸਥਿਤ ਸਰੀ ਸ਼ਹਿਰ ਕੈਪਸ ਕੈਫੇ ’ਤੇ ਇੱਕ ਮਹੀਨੇ ਵਿੱਚ ਦੂਜੀ ਵਾਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਜਾਣਕਾਰੀ ਮੁਤਾਬਕ ਵੀਰਵਾਰ ਸਵੇਰੇ 85 ਐਵੇਨਿਊ ਅਤੇ ਸਕਾਟ ਰੋਡ ‘ਤੇ ਸਥਿਤ ਇਸ ਕੈਫੇ ‘ਤੇ 6 ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਅਤੇ ਇਮਾਰਤ ਨੂੰ ਨੁਕਸਾਨ ਪਹੁੰਚਿਆ। ਇਸ ਗੋਲੀਬਾਰੀ ਸਬੰਧੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਾਹੀਂ ਗੈਂਗਸਟਰ ਗੋਲਡੀ ਢਿੱਲੋਂ, ਜੋ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ ਜ਼ਿੰਮੇਵਾਰੀ ਲਈ। ਪੋਸਟ ਵਿੱਚ ਲਿਖਿਆ ਗਿਆ, “ਜੈ ਸ਼੍ਰੀ ਰਾਮ, ਸਤਿ ਸ਼੍ਰੀ ਅਕਾਲ… ਅੱਜ ਕਪਿਲ ਸ਼ਰਮਾ ਦੇ ਕੈਪਸ ਕੈਫੇ ਵਿੱਚ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ਗੋਲਡੀ ਢਿੱਲੋਂ ਅਤੇ ਲਾਰੈਂਸ ਬਿਸ਼ਨੋਈ ਗੈਂਗ ਲੈਂਦੇ ਹਨ। ਅਸੀਂ ਉਸਨੂੰ ਫੋਨ ਕੀਤਾ, ਪਰ ਉਸਨੇ ਜਵਾਬ ਨਹੀਂ ਦਿੱਤਾ, ਇਸ ਲਈ ਸਾਨੂੰ ਕਾਰਵਾਈ ਕਰਨੀ ਪਈ। ਜੇਕਰ ਉਸਨੇ ਅਜੇ ਵੀ ਨਾ ਸੁਣਿਆ, ਤਾਂ ਅਗਲੀ ਕਾਰਵਾਈ ਮੁੰਬਈ ਵਿੱਚ ਜਲਦ ਹੋਵੇਗੀ। ਸਰੀ ਪੁਲਿਸ ਨੇ ਵੀ ਗੈਂਗ ਦੀ ਸ਼ਮੂਲੀਅਤ ਦੀ ਪੁਸ਼ਟੀ ਨਹੀਂ ਕੀਤੀ। ਦੱਸ ਦਈਏ ਕਿ ਇਸ ਤੋਂ ਪਹਿਲਾਂ, 10 ਜੁਲਾਈ ਨੂੰ ਵੀ ਕੈਪਸ ਕੈਫੇ ‘ਤੇ ਗੋਲੀਬਾਰੀ ਹੋਈ ਸੀ, ਜਿਸ ਦੀ ਜ਼ਿੰਮੇਵਾਰੀ ਹਰਜੀਤ ਸਿੰਘ ਲਾਡੀ ਨੇ ਲਈ ਸੀ। ਲਾਡੀ, ਜੋ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੈ ਅਤੇ ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ ਦੀ ਮੋਸਟ ਵਾਂਟੇਡ ਸੂਚੀ ਵਿੱਚ ਸ਼ਾਮਲ ਹੈ, ਨੇ ਦਾਅਵਾ ਕੀਤਾ ਸੀ ਕਿ ਇਹ ਹਮਲਾ ਕਪਿਲ ਸ਼ਰਮਾ ਦੇ ਨਿਹੰਗ ਸਿੱਖਾਂ ਦੇ ਪਹਿਰਾਵੇ ਬਾਰੇ ਕੀਤੀਆਂ ਟਿੱਪਣੀਆਂ ਦੇ ਵਿਰੋਧ ਵਿੱਚ ਸੀ। ਇਸ ਮੌਕੇ ਪੁਲਿਸ ਨੇ ਜਾਂਚ ਨੂੰ ਤੇਜ਼ ਕਰਦਿਆਂ ਸਥਾਨਕ ਲੋਕਾਂ ਨੂੰ ਕਿਸੇ ਵੀ ਜਾਣਕਾਰੀ ਜਾਂ ਡੈਸ਼ਕੈਮ ਫੁਟੇਜ ਸਾਂਝੀ ਕਰਨ ਦੀ ਅਪੀਲ ਕੀਤੀ ਹੈ।
















