ਲੁਧਿਆਣਾ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਨੇ ਮਾਰੀ ਬਾਜ਼ੀ
ਲੁਧਿਆਣਾ-19 ਜੂਨ ਨੂੰ ਪਈਆਂ ਲੁਧਿਆਣਾ ਪੱਛਮੀ ਦੀਆਂ ਜ਼ਿਮਨੀ ਚੋਣਾਂ ਵਿੱਚ ਸਾਰੀਆਂ ਪਾਰਟੀਆਂ ਨੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੋਇਆ ਸੀ। ਜਾਣਕਾਰੀ ਮੁਤਾਬਕ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਵਿਰੋਧੀ ਪਾਰਟੀਆਂ ਨੂੰ ਹਰਾ ਕੇ ਜਿੱਤ ਹਾਸਲ ਕੀਤੀੇ। ਉਨ੍ਹਾਂ ਨੇ ਮੁਕਾਬਲੇ ਵਿੱਚ ਖੜੇ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਅਤੇ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਚੋਣ ਹਰ ਗਏ ਹਨ। ਉਨ੍ਹਾਂ ਨੇ 10 ਹਜ਼ਾਰ ਤੋਂ ਵੱਧ ਵੋਟਾਂ ਦੀ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੂੰ ਕੁੱਲ 35179 ਵੋਟਾਂ ਪਈਆਂ, ਜਦਕਿ ਕਾਂਗਰਸੀ ਉਮੀਦਵਾਰ 24542 ਵੋਟਾਂ ਹੀ ਹਾਸਲ ਕਰ ਸਕੇ। ਇਸੇ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ 20323 ਵੋਟਾਂ ਨਾਲ ਤੀਜੇ ਅਤੇ ਸ਼?ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ 8203 ਵੋਟਾਂ ਨਾਲ ਚੌਥੇ ਨੰਬਰ ‘ਤੇ ਰਹੇ।’ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ।
ਵਰਕਰਾਂ ਅਤੇ ਸਮਰਥਕਾਂ ਦਾ ਕਹਿਣਾ ਸੀ ਕਿ ਆਉਣ ਵਾਲੇ ਸਮੇਂ ‘ਚ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ‘ਚ ਮੁੜ ਆਪਣੀ ਸਰਕਾਰ ਬਣਾਵੇਗੀ। ਉਹਨਾਂ ਦੱਸਿਆ ਕਿ ਸੰਜੀਵ ਅਰੋੜਾ ਨੇ ਲੁਧਿਆਣਾ ‘ਚ ਬਹੁਤ ਸਾਰੇ ਕੰਮ ਕਰਵਾਏ, ਜਿਸ ਕਾਰਨ ਲੋਕਾਂ ਨੇ ਬੜੇ ਉਤਸ਼ਾਹ ਨਾਲ ਉਨ੍ਹਾਂ ਨੂੰ ਵੋਟਾਂ ਪਾਈਆਂ ਹਨ। ਦੱਸ ਦਈਏ ਲੁਧਿਆਣਾ ਪੱਛਮੀ ਹਲਕੇ ਵਿੱਚ 175469 ਵੋਟਰ ਹਨ ਜਿਨ੍ਹਾਂ ਵਿੱਚ 90088 ਪੁਰਸ਼, 85371 ਔਰਤਾਂ, 10 ਥਰਡ ਜੈਂਡਰ ਅਤੇ ਹੋਰ ਸ਼ਾਮਲ ਹਨ।
















