ਲੈਂਡ ਪੂਲਿੰਗ ਵਿਰੁੱਧ ਨਾਰਾਜ਼ਗੀ ਦੇ ਵਿਚਕਾਰ ਮੁੱਖ ਮੰਤਰੀ ਮਾਨ ਨੇ ਲੁਧਿਆਣਾ ਵਿੱਚ ਪਿੰਡ ਵਾਸੀਆਂ ਨਾਲ ਕੀਤੀ ਗੱਲਬਾਤ  

ਲੈਂਡ ਪੂਲਿੰਗ ਵਿਰੁੱਧ ਨਾਰਾਜ਼ਗੀ ਦੇ ਵਿਚਕਾਰ ਮੁੱਖ ਮੰਤਰੀ ਮਾਨ ਨੇ ਲੁਧਿਆਣਾ ਵਿੱਚ ਪਿੰਡ ਵਾਸੀਆਂ ਨਾਲ ਕੀਤੀ ਗੱਲਬਾਤ  

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਲੁਧਿਆਣਾ ਦੇ ਪਿੰਡਾਂ ਵਿੱਚ ਪਹੁੰਚੇ ਤਾਂ ਜੋ “ਰੰਗਲਾ ਪੰਜਾਬ ਬਣਾਉਣ ਲਈ ਕਿਸਾਨਾਂ ਤੋਂ ਮਹੱਤਵਪੂਰਨ ਮੁੱਦਿਆਂ ’ਤੇ ਸੁਝਾਅ ਮੰਗੇ” ਕਿਉਂਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਪ੍ਰਸਤਾਵਿਤ ਲੈਂਡ ਪੂਲਿੰਗ ਨੀਤੀ ਨੂੰ ਪੇਂਡੂ ਖੇਤਰਾਂ ਵਿੱਚ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਮੁਤਾਬਕ ਇਸ ਮੌਕੇ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਅਤੇ ਲਿਬੜਾ ਵਿੱਚ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ”ਅਤੇ “ਰੰਗਲਾ ਪੰਜਾਬ ਦੀ ਉਸਾਰੀ ਸੰਬੰਧੀ ਉਨ੍ਹਾਂ ਦੇ ਮਹੱਤਵਪੂਰਨ ਸੁਝਾਅ ਮੰਗੇ ਅਤੇ ਉਨ੍ਹਾਂ ਨੂੰ ਆਪਣੀ ਸਰਕਾਰ ਦੀਆਂ ਮੁੱਖ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ।” ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਸ ਸਮੇਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ, ਉਸ ਸਮੇਂ ਸਿੰਚਾਈ ਲਈ ਨਹਿਰੀ ਪਾਣੀ ਦਾ ਸਿਰਫ਼ 21% ਵਰਤਿਆ ਜਾ ਰਿਹਾ ਸੀ ਪਰ ਅੱਜ ਇਹ ਗਿਣਤੀ ਵੱਧ ਕੇ 63% ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ“ਪਹਿਲੀ ਵਾਰ ਹੈ ਜਦੋਂ ਨਹਿਰਾਂ ਅਤੇ ਦਰਿਆਵਾਂ ਦਾ ਪਾਣੀ ਸੂਬੇ ਦੇ ਆਖਰੀ ਸਿਰੇ ਦੇ ਪਿੰਡਾਂ ਤੱਕ ਪਹੁੰਚਿਆ ਹੈ।”ਉਹਨਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਜਲ ਸਰੋਤਾਂ ਨੂੰ ਦੂਜੇ ਰਾਜਾਂ ਵਿੱਚ ਜਾਣ ਤੋਂ ਸਫਲਤਾਪੂਰਵਕ ਸੁਰੱਖਿਅਤ ਰੱਖਿਆ ਹੈ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਅਕਤੂਬਰ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੂੰ ਆਪਣੀ ਝੋਨੇ ਦੀ ਫ਼ਸਲ ਵੇਚਣ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਣ ਲਈ, ਸੂਬਾ ਸਰਕਾਰ ਨੇ ਝੋਨੇ ਦੀ ਕਾਸ਼ਤ ਦਾ ਸੀਜ਼ਨ ਅੱਗੇ ਵਧਾ ਦਿੱਤਾ ਹੈ। ਸੂਬੇ ਵਿੱਚ ਝੋਨੇ ਦੀ ਫ਼ਸਲ ਦੀ ਜ਼ੋਨ ਵਾਰ ਕਾਸ਼ਤ ਯਕੀਨੀ ਬਣਾਈ ਗਈ ਹੈ ਅਤੇ ਜ਼ਰੂਰੀ ਯੋਜਨਾਬੰਦੀ ਅਤੇ ਪ੍ਰਬੰਧ ਕੀਤੇ ਗਏ ਹਨ। ਮਾਨ ਨੇ ਕਿਹਾ ਕਿ ਇਸ ਬਿਜਾਈ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਜ਼ੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਪੜਾਅਵਾਰ ਢੰਗ ਨਾਲ ਝੋਨੇ ਦੀ ਕਾਸ਼ਤ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕੀਤਾ ਗਿਆ ਹੈ ਤਾਂ ਜੋ ਕਿਸਾਨ ਇਸ ਤੋਂ ਲਾਭ ਉਠਾ ਸਕਣ। ਨਾਲ ਹੀ ਉਹਨਾਂ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਖੁਰਾਕ ਮੰਤਰੀ ਨੂੰ ਫ਼ੋਨ ਕਰਕੇ ਅਪੀਲ ਕੀਤੀ ਹੈ ਕਿ ਹੁਣ ਝੋਨੇ ਦੀ ਖਰੀਦ 15 ਸਤੰਬਰ ਤੋਂ ਸ਼ੁਰੂ ਹੋਣੀ ਚਾਹੀਦੀ ਹੈ ਤਾਂ ਜੋ ਸੂਬੇ ਦੇ ਕਿਸਾਨ ਆਪਣੀ ਫ਼ਸਲ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਵੇਚ ਸਕਣ।  ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ 15947 ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਹੈ ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਵੀ ਪਾਣੀ ਪਹੁੰਚ ਗਿਆ ਹੈ।