ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਖ਼ਿਲਾਫ਼ ਵੱਡੀ ਕਾਰਵਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਖ਼ਿਲਾਫ਼ ਵੱਡੀ ਕਾਰਵਾਈ

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾਉਂਦੇ ਹੋਏ ਉਨ੍ਹਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤੀਆਂ ਹਨ।

ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਦੇ ਕੁਝ ਬਿਆਨਾਂ ਅਤੇ ਕਾਰਵਾਈਆਂ ਕਾਰਨ ਸੰਸਥਾ ਦੀ ਛਵੀ ਨੂੰ ਨੁਕਸਾਨ ਪਹੁੰਚਿਆ ਹੈ। ਇਸੇ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੀ ਮਰਿਆਦਾ ਅਤੇ ਸਾਖ ਬਰਕਰਾਰ ਰੱਖਣਾ ਸਭ ਤੋਂ ਵੱਡੀ ਤਰਜੀਹ ਹੈ।

ਧਾਮੀ ਮੁਤਾਬਕ ਗਿਆਨੀ ਰਘਬੀਰ ਸਿੰਘ ਨੂੰ ਆਪਣੇ ਦਾਅਵਿਆਂ ਜਾਂ ਬਿਆਨਾਂ ਸਬੰਧੀ ਸਬੂਤ ਪੇਸ਼ ਕਰਨ ਲਈ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ, ਪਰ ਨਿਰਧਾਰਿਤ ਸਮੇਂ ਅੰਦਰ ਕੋਈ ਢੁਕਵਾਂ ਸਬੂਤ ਪੇਸ਼ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਸਮਾਪਤ ਕਰਨ ਦਾ ਫ਼ੈਸਲਾ ਕੀਤਾ।

ਜਾਣਕਾਰੀ ਅਨੁਸਾਰ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇੱਕ ਵਿਸ਼ੇਸ਼ ਜਾਂਚ ਕਮੇਟੀ ਵੀ ਬਣਾਈ ਗਈ ਹੈ, ਜੋ ਪੂਰੇ ਮਾਮਲੇ ਦੀ ਵਿਸਥਾਰ ਨਾਲ ਜਾਂਚ ਕਰੇਗੀ। ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਸ ਫ਼ੈਸਲੇ ਨਾਲ ਧਾਰਮਿਕ ਅਤੇ ਪੰਥਕ ਮੰਡਲਾਂ ਵਿੱਚ ਚਰਚਾ ਦਾ ਮਾਹੌਲ ਬਣ ਗਿਆ ਹੈ।